JALANDHAR WEATHER

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਪਟਨਾ ਸਾਹਿਬ ਵਿਖੇ ਪਵਿੱਤਰ ਜੋੜਾ ਸਾਹਿਬ ਦੇ ਕੀਤੇ ਦਰਸ਼ਨ

ਪਟਨਾ , 12 ਨਵੰਬਰ - ਅੱਜ, ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰੇ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਪਵਿੱਤਰ ਜੋੜਾ ਸਾਹਿਬ ਸਿੱਖ ਇਤਿਹਾਸ ਦੀ ਇਕ ਅਨਮੋਲ ਵਿਰਾਸਤ ਹੈ, ਜੋ ਗੁਰੂ ਸਾਹਿਬ ਦੇ ਚਰਨਾਂ ਦੀ ਧੂੜ ਨਾਲ ਪਵਿੱਤਰ ਹੋਈ ਹੈ। ਮੁੱਖ ਮੰਤਰੀ ਸਾਹਿਬ ਦੀ ਇਹ ਯਾਤਰਾ ਸਿੱਖ ਭਾਈਚਾਰੇ ਦੇ ਸਤਿਕਾਰ ਅਤੇ ਸਾਰੇ ਧਰਮਾਂ ਵਿਚ ਸਦਭਾਵਨਾ ਦਾ ਪ੍ਰਤੀਕ ਹੈ।

 

ਬਿਹਾਰ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਦੇ ਸ਼ਾਂਤੀਪੂਰਨ ਸੰਪੂਰਨਤਾ ਲਈ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ ਅਤੇ ਗੁਰੂ ਮਹਾਰਾਜ ਨੂੰ ਭਵਿੱਖ ਵਿਚ ਵੀ ਉਨ੍ਹਾਂ ਦੀ ਸੇਵਾ ਦਾ ਅਸ਼ੀਰਵਾਦ ਦੇਣ ਲਈ ਅਰਦਾਸ ਕੀਤੀ। ਇਸ ਮੌਕੇ ਮੰਤਰੀ ਅਸ਼ੋਕ ਚੌਧਰੀ ਅਤੇ ਵਿਜੇ ਚੌਧਰੀ ਵੀ ਮੌਜੂਦ ਸਨ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਭੇਟ ਕੀਤਾ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਵਿਚ ਬਿਹਾਰ ਸਰਕਾਰ ਵਲੋਂ ਦਿੱਤੇ ਗਏ ਸਮਰਥਨ ਲਈ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ