JALANDHAR WEATHER

ਲਾਲ ਕਿਲ੍ਹਾ ਧਮਾਕਾ: ਜਾਂਚ ਏਜੰਸੀਆਂ ਲਾਲ ਫੋਰਡ ਕਾਰ ਦੀ ਕਰ ਰਹੀਆਂ ਭਾਲ

 ਨਵੀਂ ਦਿੱਲੀ , 12 ਨਵੰਬਰ - ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਸੋਮਵਾਰ ਸ਼ਾਮ ਨੂੰ ਹੋਏ ਕਾਰ ਧਮਾਕੇ ਦੀ ਜਾਂਚ ਤੇਜ਼ ਹੋ ਗਈ ਹੈ। ਪੁਲਿਸ ਹੁਣ ਲਾਲ ਫੋਰਡ ਕਾਰ ਦੀ ਭਾਲ ਕਰ ਰਹੀ ਹੈ। ਦਿੱਲੀ ਪੁਲਿਸ ਨੇ ਸਾਰੇ ਪੁਲਿਸ ਥਾਣਿਆਂ, ਚੌਕੀਆਂ ਅਤੇ ਸਰਹੱਦੀ ਚੌਕੀਆਂ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਅਤੇ ਹਰਿਆਣਾ ਪੁਲਿਸ ਨੂੰ ਲਾਲ ਕਾਰ ਦੀ ਭਾਲ ਲਈ ਅਲਰਟ ਭੇਜਿਆ ਹੈ। ਸੂਤਰਾਂ ਨੇ ਦੱਸਿਆ ਕਿ ਜਾਂਚ ਤੋਂ ਇਹ ਖ਼ੁਲਾਸਾ ਹੋਣ ਤੋਂ ਬਾਅਦ ਅਲਰਟ ਜਾਰੀ ਕੀਤਾ ਗਿਆ ਹੈ ਕਿ ਬੰਬ ਧਮਾਕੇ ਦੇ ਸ਼ੱਕੀਆਂ ਕੋਲ ਇਕ ਹੋਰ ਲਾਲ ਕਾਰ ਵੀ ਸੀ।

ਪੁਲਿਸ ਨੇ ਅਲਰਟ ਜਾਰੀ ਕੀਤਾ ਹੈ ਅਤੇ ਦਿੱਲੀ ਪੁਲਿਸ ਦੀਆਂ ਪੰਜ ਟੀਮਾਂ ਲਾਲ ਕਾਰ ਦੀ ਭਾਲ ਕਰ ਰਹੀਆਂ ਹਨ। ਇਸੇ ਤਰ੍ਹਾਂ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਪੁਲਿਸ ਨੂੰ ਵੀ ਲਾਲ ਕਾਰ ਬਾਰੇ ਅਲਰਟ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ