ਸਰਕਾਰ ਨੇ ਦਿੱਲੀ ਧਮਾਕੇ ਨੂੰ ਅੱਤਵਾਦੀ ਘਟਨਾ ਵਜੋਂ ਮੰਨਿਆ, ਪਾਕਿਸਤਾਨ ਸਰਹੱਦ ਅਲਰਟ 'ਤੇ
ਨਵੀਂ ਦਿੱਲੀ , 12 ਨਵੰਬਰ - ਭਾਰਤ ਸਰਕਾਰ ਨੇ ਅਧਿਕਾਰਤ ਤੌਰ 'ਤੇ ਦਿੱਲੀ ਧਮਾਕੇ ਨੂੰ ਅੱਤਵਾਦੀ ਹਮਲਾ ਐਲਾਨਿਆ ਹੈ। ਖ਼ੁਫ਼ੀਆ ਰਿਪੋਰਟਾਂ ਤੋਂ ਬਾਅਦ, ਦੇਸ਼ ਭਰ ਵਿਚ ਸੁਰੱਖਿਆ ਅਲਰਟ 'ਤੇ ਰੱਖ ਦਿੱਤੀ ਗਈ ਹੈ, ਪਾਕਿਸਤਾਨ ਸਰਹੱਦ 'ਤੇ ਨਿਗਰਾਨੀ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਇਸ ਹਮਲੇ ਪਿੱਛੇ ਸਰਹੱਦ ਪਾਰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਹੱਥ ਹੋਣ ਦਾ ਸ਼ੱਕ ਹੈ। ਇਸ ਦੌਰਾਨ, ਰੱਖਿਆ ਮੰਤਰਾਲੇ ਨੇ "ਆਪ੍ਰੇਸ਼ਨ ਸੰਧੂਰ 2.0" ਸ਼ੁਰੂ ਕਰਨ ਦਾ ਸੰਕੇਤ ਦਿੱਤਾ ਹੈ, ਜਿਸ ਦਾ ਉਦੇਸ਼ ਸਰਹੱਦ ਪਾਰ ਘੁਸਪੈਠ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਰੋਕਣਾ ਹੈ। ਰਾਜਧਾਨੀ ਸਮੇਤ ਸੰਵੇਦਨਸ਼ੀਲ ਖੇਤਰਾਂ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
;
;
;
;
;
;
;
;