JALANDHAR WEATHER

ਲਾਲ ਕਿਲ੍ਹਾ ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਰਹੇਗਾ- ਡੀ.ਐਮ.ਆਰ.ਸੀ.

ਨਵੀਂ ਦਿੱਲੀ , 13 ਨਵੰਬਰ- ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਨੇ ਅੱਜ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਰਹੇਗਾ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਟੇਸ਼ਨ ਨੂੰ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਸੁਰੱਖਿਆ ਏਜੰਸੀਆਂ ਸੋਮਵਾਰ ਸ਼ਾਮ ਨੂੰ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੀ ਜਾਂਚ ਕਰ ਰਹੀਆਂ ਹਨ, ਜਿਸ ਵਿਚ 12 ਲੋਕ ਮਾਰੇ ਗਏ ਸਨ ਅਤੇ ਕਈ ਜ਼ਖਮੀ ਹੋ ਗਏ ਸਨ।

ਡੀ.ਐਮ.ਆਰ.ਸੀ. ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ ਲਾਲ ਕਿਲਾ ਮੈਟਰੋ ਸਟੇਸ਼ਨ ਸੁਰੱਖਿਆ ਕਾਰਨਾਂ ਕਰਕੇ ਅਗਲੇ ਨੋਟਿਸ ਤੱਕ ਬੰਦ ਰਹੇਗਾ।

ਧਮਾਕੇ ਤੋਂ ਬਾਅਦ ਇਤਿਹਾਸਕ ਸਮਾਰਕ ਦੇ ਆਲੇ ਦੁਆਲੇ ਦੇ ਖੇਤਰ ਨੂੰ ਘੇਰ ਲਿਆ ਗਿਆ ਹੈ, ਪੁਲਿਸ ਅਤੇ ਫ਼ੋਰੈਂਸਿਕ ਟੀਮਾਂ ਸਬੂਤ ਇਕੱਠੇ ਕਰਨ ਲਈ ਖੋਜ ਕਰ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ