JALANDHAR WEATHER

ਪ੍ਰਕਾਸ਼ ਪੁਰਬ ਮਨਾਉਣ ਆਏ ਜਥੇ ਦੀ ਅੱਜ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਤੋਂ ਹੋ ਰਹੀ ਹੈ ਭਾਰਤ ਵਾਪਸੀ

ਲਾਹੌਰ (ਪਾਕਿਸਤਾਨ), 13 ਨਵੰਬਰ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਭਾਰਤ ਤੋਂ ਪਾਕਿਸਤਾਨ ਆਏ ਜਥੇ ਦੀ ਅੱਜ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੋਂ ਵਾਹਘਾ -ਅਟਾਰੀ ਸਰਹੱਦ ਰਸਤੇ ਭਾਰਤ ਵਾਪਸੀ ਹੋ ਰਹੀ ਹੈ। ਲਹਿੰਦੇ ਪੰਜਾਬ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ, ਪਾਕਿਸਤਾਨ ਗੁਰਦੁਆਰਾ ਕਮੇਟੀ ਅਤੇ ਔਕਾਫ਼ ਬੋਰਡ ਵਲੋਂ 15-15 ਬੱਸਾਂ ਦੇ ਕਾਫਲਿਆਂ ਨਾਲ ਸ਼ਰਧਾਲੂਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਾਹੌਰ ਤੋਂ ਵਾਹਗਾ- ਅਟਾਰੀ ਵੱਲ ਰਵਾਨਾ ਕੀਤਾ ਜਾ ਰਿਹਾ ਹੈ।


ਜ਼ਿਕਰਯੋਗ ਹੈ ਕਿ ਭਾਰਤ ਤੋਂ ਆਏ ਕਰੀਬ 2000 ਸ਼ਰਧਾਲੂਆਂ ਵਲੋਂ 10 ਦਿਨਾਂ ਦੀ ਯਾਤਰਾ ਦੌਰਾਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਜਨਮ ਸਥਾਨ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦ ਗੰਜ ਸਿੰਘ ਸਿੰਘਣੀਆਂ ਲਾਹੌਰ, ਅਤੇ ਲਾਹੌਰ ਦੇ ਸ਼ਾਹੀ ਕਿਲੇ ਸਮੇਤ ਹੋਰ ਗੁਰਧਾਮਾਂ ਅਤੇ ਇਤਿਹਾਸਿਕ ਅਸਥਾਨਾਂ ਦੇ ਦਰਸ਼ਨ ਕੀਤੇ ਗਏ ਹਨ। ਅੱਜ ਦੁਪਹਿਰ ਸਮੇਂ ਇਹ ਜੱਥਾ ਭਾਰਤ ਪਰਤ ਆਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ