JALANDHAR WEATHER

ਭਾਈ ਤਰਸੇਮ ਸਿੰਘ ਮੋਰਾਂਵਾਲੀ ਮਾਤਾ ਦੀਆਂ ਅੰਤਿਮ ਰਸਮਾ ਵਿਚ ਸ਼ਾਮਿਲ ਹੋਣ ਲਈ ਇੰਗਲੈਂਡ ਰਵਾਨਾ

ਰਾਜਾਸਾਂਸੀ, (ਅੰਮ੍ਰਿਤਸਰ), 13 ਨਵੰਬਰ (ਹਰਦੀਪ ਸਿੰਘ ਖੀਵਾ)-ਪੰਥ ਪ੍ਰਸਿੱਧ ਨਾਮਵਰ ਢਾਡੀ ਜਥਾ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਸਤਿਕਾਰਯੋਗ ਮਾਤਾ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਲਈ ਭਾਈ ਮੋਰਾਂਵਾਲੀ ਅੱਜ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਇੰਗਲੈਂਡ ਲਈ ਰਵਾਨਾ ਹੋ ਗਏ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਕਰ ਜਾਣਾ ਸਾਡੇ ਪਰਿਵਾਰ ਤੇ ਸਾਖ ਸੰਬੰਧੀਆਂ ਲਈ ਬਹੁਤ ਵੱਡਾ ਘਾਟਾ ਹੈ, ਜੋ ਕਦੀ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਮਾਤਾ ਤੇ ਪਿਤਾ ਇਕ ਰੱਬੀ ਰੂਪ ਹਨ ਤੇ ਉਹਨਾਂ ਦਾ ਹਮੇਸ਼ਾ ਹੀ ਮਾਣ ਸਤਿਕਾਰ ਸਾਨੂੰ ਸਾਰਿਆਂ ਨੂੰ ਕਰਨਾ ਚਾਹੀਦਾ ਹੈ, ਜੋ ਅੱਜ ਕੱਲ੍ਹ ਦੇ ਸਮਾਜ ਵਿਚ ਨਹੀਂ ਹੋ ਰਿਹਾ।

ਉਹਨਾਂ ਕਿਹਾ ਕਿ ਸਾਡੇ ਮਾਤਾ ਨਛੱਤਰ ਕੌਰ ਜੀ, ਜੋ ਕਿ ਇੰਗਲੈਂਡ ਦੇ ਨਿਵਾਸੀ ਸਨ ਤੇ ਹਮੇਸ਼ਾ ਹੀ ਗੁਰੂ ਸਾਹਿਬ ਦੀ ਰਜ਼ਾ ਵਿਚ ਰਹਿੰਦੇ ਸਨ, ਜਿਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਾਡੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਭਾਈ ਮੋਰਾਂਵਾਲੀ ਨੇ ਕਿਹਾ ਕਿ ਮਾਤਾ ਦਾ ਅੰਤਿਮ ਸਸਕਾਰ ਇੰਗਲੈਂਡ ਦੇ ਸ਼ਹਿਰ ਸਮੈਥਿਕ ਵਿਖੇ ਹੋਵੇਗਾ ਤੇ ਉਸੇ ਦਿਨ ਹੀ ਆਏ ਹੋਏ ਰਿਸ਼ਤੇਦਾਰ ਸਾਕ ਸੰਬੰਧੀਆਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਸ਼ਬਦ ਕੀਰਤਨ 19 ਨਵੰਬਰ ਨੂੰ ਕਰਵਾਇਆ ਜਾਵੇਗਾ। ਭਾਈ ਤਰਸੇਮ ਸਿੰਘ ਮੋਰਾਂਵਾਲੀ ਨਾਲ ਅੱਜ ਅੰਮ੍ਰਿਤਸਰ ਤੋਂ ਇੰਗਲੈਂਡ ਰਵਾਨਾ ਹੋਣ ਸਮੇਂ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁੱਖ ਸਾਂਝਾ ਕਰਨ ਲਈ ਵੱਖ ਵੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ