ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ.-ਪਾਕਿਸਤਾਨ ਸਮਰਥਿਤ ਮਾਡਿਊਲ ਦਾ ਕੀਤਾ ਪਰਦਾਫ਼ਾਸ਼
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰ ਕਿਹਾ ਕਿ ਇਕ ਵੱਡੀ ਸਫ਼ਲਤਾ ਵਿਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇਕ ਆਈ.ਐਸ.ਆਈ.-ਪਾਕਿਸਤਾਨ ਸਮਰਥਿਤ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ 10 ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਮਲੇਸ਼ੀਆ ਵਿਚ ਸਥਿਤ ਤਿੰਨ ਸੰਚਾਲਕਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿਚ ਸਨ ਤਾਂ ਜੋ ਇਕ ਹੈਂਡ ਗ੍ਰਨੇਡ ਚੁੱਕਣ ਅਤੇ ਡਿਲੀਵਰੀ ਦਾ ਤਾਲਮੇਲ ਕੀਤਾ ਜਾ ਸਕੇ। ਉਨ੍ਹਾਾਂ ਦੱਸਿਆ ਕਿ ਹੈਂਡਲਰਾਂ ਦੁਆਰਾ ਰਾਜ ਵਿਚ ਅਸ਼ਾਂਤੀ ਪੈਦਾ ਕਰਨ ਲਈ ਇਕ ਆਬਾਦੀ ਵਾਲੇ ਖੇਤਰ ਵਿਚ ਗ੍ਰਨੇਡ ਹਮਲਾ ਕਰਨ ਦਾ ਕੰਮ ਸੌਂਪਿਆ ਗਿਆ ਸੀ।
;
;
;
;
;
;
;