ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੁੱਢਾ ਦਲ ਵਲੋਂ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਕੀਤੀ ਗਈ ਧਰਮ ਰੱਖਿਅਕ ਯਾਤਰਾ
ਸ੍ਰੀ ਅਨੰਦਪੁਰ ਸਾਹਿਬ ,13 ਨਵੰਬਰ (ਜੇ.ਐਸ. ਨਿੱਕੂਵਾਲ) -ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਇਕ ਧਰਮ ਰੱਖਿਅਕ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਹ ਧਰਮ ਰੱਖਿਅਕ ਯਾਤਰਾ ਰਾਤ ਦਾ ਵਿਸ਼ਰਾਮ ਅੰਬਾਲਾ ਵਿਖੇ ਕਰੇਗੀ , ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਚਾਂਦਨੀ ਚੌਂਕ ਵਿਖੇ ਸਮਾਪਤ ਹੋਵੇਗੀ । ਇਸ ਯਾਤਰਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਨਿਹੰਗ ਮੁਖੀ ਬਾਬਾ ਬਲਵੀਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਤਾਬਦੀ ਸਮਾਗਮਾਂ ਵਿਚ ਸੰਗਤ ਹੁਮ-ਹੁਮਾ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ।
ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਪੰਜਾਬ ਦੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਈ ਬਲਜੀਤ ਸਿੰਘ ਦਾਦੂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਜਰਨੈਲ ਸਿੰਘ ਕਾਰ ਸੇਵਾ,ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਸੰਤ ਬਾਬਾ ਸਤਨਾਮ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ,ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਤੀਰਥ ਸਿੰਘ, ਮਿਹਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਹਾਜ਼ਰ ਸਨ।
;
;
;
;
;
;
;
;