JALANDHAR WEATHER

ਬਿਕਰਮ ਸਿੰਘ ਮਜੀਠੀਆ ਮਾਮਲਾ: ਸੁਣਵਾਈ ਸੋਮਵਾਰ ਤੱਕ ਮੁਅੱਤਲ , ਅਦਾਲਤ ਨੇ ਸੂਬਾ ਸਰਕਾਰ ਤੋਂ ਮੰਗੀ ਤਾਜ਼ਾ ਸਥਿਤੀ ਰਿਪੋਰਟ

ਚੰਡੀਗੜ੍ਹ, 13 ਨਵੰਬਰ (ਸੰਦੀਪ ਕੁਮਾਰ ਮਾਹਨਾ) - ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਅੱਜ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੂਬਾ ਪੱਖ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਹਿਦਾਇਤ ਕੀਤੀ ਕਿ ਮਜੀਠੀਆ ਖ਼ਿਲਾਫ਼ ਚੱਲ ਰਹੀ ਜਾਂਚ ਦੀ ਤਾਜ਼ਾ ਸਥਿਤੀ ਰਿਪੋਰਟ ਅਦਾਲਤ 'ਚ ਪੇਸ਼ ਕੀਤੀ ਜਾਵੇ। ਅਦਾਲਤ ਨੇ ਅਗਲੀ ਸੁਣਵਾਈ ਲਈ ਮਾਮਲੇ ਨੂੰ ਸੋਮਵਾਰ, 17 ਨਵੰਬਰ ਤੱਕ ਮੁਅੱਤਲ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ