JALANDHAR WEATHER

ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਪਹਿਲਾ ਕਰ ਰਿਹਾ ਬੱਲੇਬਾਜ਼ੀ

ਕੋਲਕਾਤਾ, 14 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਦੇ ਕਪਤਾਨ ਦੇ ਟੇਂਬਾ ਬਾਵੁਮਾ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ। ਖ਼ਬਰ ਲਿਖੇ ਜਾਣ ਤੱਕ ਦੱਖਣੀ ਅਫ਼ਰੀਕਾ ਨੇ 3 ਵਿਕਟਾਂ ਦੇ ਨੁਕਸਾਨ 'ਤੇ 82 ਦੌੜਾਂ ਬਣਾ ਲਈਆਂ ਸਨ। ਦੱਖਣੀ ਅਫ਼ਰੀਕਾ ਦੇ ਸਲਾਮੀ ਬੱਲੇਬਾਜ਼ ਰਿਆਨ ਰਿਕੇਲਟਨ ਨੇ 23 ਅਤੇ ਏਡੇਨ ਮਾਰਕਰਾਮ ਨੇ 31 ਦੌੜਾਂ ਬਣਾਈਆਂ। ਰਿਆਨ ਰਿਕੇਲਟਨ ਨੂੰ ਜਸਪ੍ਰੀਤ ਬੁਮਰਾਹ ਨੇ ਬੋਲਡ ਆਊਟ ਕੀਤਾ ਜਦਕਿ ਏਡੇਨ ਮਾਰਕਰਾਮ ਵੀ ਜਸਪ੍ਰੀਤ ਬੁਮਰਾਹ ਦੀ ਗੇਂਦ 'ਤੇ ਰਿਸ਼ਭ ਪੰਤ ਹੱਥੋਂ ਕੈਚ ਆਊਟ ਹੋਏ। ਇਸ ਤੋਂ ਬਾਅਦ ਕਪਤਾਨ ਟੇਂਬਾ ਬਾਵੁਮਾ ਵੀ 3 ਦੌੜਾਂ ਬਣਾ ਕੇ ਕੁਲਦੀਪ ਯਾਦਵ ਦੀ ਗੇਂਦ 'ਤੇ ਧਰੁਚ ਜੁਰੈਲ ਹੱਥੋਂ ਕੈਚ ਆਊਟ ਹੋ ਗਏ। ਲੜੀ ਦਾ ਦੂਜਾ ਤੇ ਆਖ਼ਰੀ ਮੈਚ 22 ਨਵੰਬਰ ਨੂੰ ਗੁਹਾਟੀ ਵਿਖੇ ਖੇਡਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ