JALANDHAR WEATHER

ਫ਼ਿਰੋਜ਼ਪੁਰ ਰੇਂਜ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼

ਚੰਡੀਗੜ੍ਹ, 14 ਨਵੰਬਰ- ਡੀ.ਜੀ.ਪੀ. ਪੰਜਾਬ ਨੇ ਟਵੀਟ ਕਰ ਕਿਹਾ ਕਿ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿਚ ਫ਼ਿਰੋਜ਼ਪੁਰ ਰੇਂਜ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਇਕ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 8.250 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਸਪਲਾਈ ਚੇਨ ਦਾ ਪ੍ਰਬੰਧਨ ਕਰਨ ਵਾਲੇ ਮੁੱਖ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜਿਆ ਹੋਇਆ ਹੈ ਅਤੇ ਖੇਤਰ ਭਰ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਅਤੇ ਵੰਡ ਵਿਚ ਤਾਲਮੇਲ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵਲੋਂ ਸਰਹੱਦ ਪਾਰ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ