ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਪਹਿਲੀ ਪਾਰੀ 'ਚ ਦੱਖਣੀ ਅਫ਼ਰੀਕਾ ਦੀ ਪੂਰੀ ਟੀਮ 159 ਦੌੜਾਂ ਬਣਾ ਕੇ ਆਊਟ
ਕੋਲਕਾਤਾ, 14 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੋਲਕਾਤਾ ਦੇ ਈਡਨ ਗਾਰਡਨ ਵਿਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਦੇ ਕਪਤਾਨ ਦੇ ਟੇਂਬਾ ਬਾਵੁਮਾ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀੰ ਕਰਦਿਆਂ ਦੱਖਣੀ ਅਫ਼ਰੀਕਾ ਦੀ ਪੂਰੀ ਟੀਮ ਪਹਿਲੀ ਪਾਰੀ 'ਚ 159 ਦੌੜਾਂ ਬਣਾ ਕੇ ਆਊਟ ਹੋ ਗਈ। ਦੱਖਣੀ ਅਫ਼ਰੀਕਾ ਵਲੋਂ ਸਲਾਮੀ ਬੱਲੇਬਾਜ਼ ਏਡੇਨ ਮਾਰਕਰਾਮ ਨੇ ਸਭ ਤੋਂ ਵੱਧ 31 ਦੌੜਾਂ ਬਣਾਈਆਂ ਜਦਕਿ ਟੋਨੀ ਡੀ ਜ਼ੋਰਜ਼ੀ/ਵਿਆਨ ਮੁਲਡਰੇ ਨੇ 24-24 ਅਤੇ ਰਿਆਨ ਰਿਕੇਲਟਨ ਨੇ 23 ਦੌੜਾਂ ਬਣਾਈਆਂ। ਭਾਰਤ ਵਲੋਂ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 5 ਵਿਕਟਾਂ ਹਾਸਲ ਕੀਤੀਆਂ ਜਦਕਿ ਕੁਲਦੀਪ ਯਾਦਵ ਅਤੇ ਮੁਹੰਮਦ ਸਿਰਾਜ ਨੇ 2-2 ਅਤੇ ਅਕਸ਼ਰ ਪਟੇਲ ਨੇ ਇਕ ਵਿਕਟ ਹਾਸਲ ਕੀਤੀ।
;
;
;
;
;
;
;