'ਆਪ' ਉਮੀਦਵਾਰ ਨੂੰ ਜਿਤਾ ਕੇ ਲੋਕਾਂ ਨੇ ਸੂਬੇ ਅੰਦਰ ਦੁਬਾਰਾ ਸਰਕਾਰ ਬਨਾਉਣ ਦਾ ਮੁੱਢ ਬੰਨ੍ਹਿਆ - ਵਿਧਾਇਕ ਕੁਲਵੰਤ ਸਿੰਘ ਪੰਡੋਰੀ
ਮਹਿਲ ਕਲਾਂ (ਬਰਨਾਲਾ), 14 ਨਵੰਬਰ (ਅਵਤਾਰ ਸਿੰਘ ਅਣਖੀ) - ਹਲਕਾ ਤਰਨਤਾਰਨ ਦੇ ਸੂਝਵਾਨ ਵੋਟਰਾਂ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਫਤਵਾ ਦੇ ਕੇ ਵਿਧਾਨ ਸਭਾ ਚੋਣਾਂ 2027 'ਚ ਸੂਬੇ ਅੰਦਰ ਦੁਬਾਰਾ 'ਆਪ' ਸਰਕਾਰ ਬਨਾਉਣ ਦਾ ਮੁੱਢ ਬੰਨ੍ਹਿਆ ਹੈ। ਇਹ ਪ੍ਰਗਟਾਵਾ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਪਾਰਟੀ ਹਾਈ ਕਮਾਂਡ ਆਗੂਆਂ, ਸਮੂਹ ਵਾਲੰਟੀਅਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕਾ ਤਰਨ ਤਾਰਨ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਦੇ ਕੀਤੇ ਕੰਮਾਂ ‘ਤੇ ਮੋਹਰ ਲਾਈ ਹੈ। ਵਿਧਾਇਕ ਪੰਡੋਰੀ ਨੇ ਕਿਹਾ ਕਿ ਭਾਵੇਂ ਵਿਰੋਧੀ ਧਿਰਾਂ ਨੇ 'ਆਪ' ਨੂੰ ਹਰਾਉਣ ਲਈ ਆਪਣੀ ਪੂਰੀ ਵਾਹ ਲਾਈ, ਪਰ ਸੂਝਵਾਨ ਲੋਕਾਂ ਨੇ ਇਹ ਇਤਿਹਾਸਕ ਫ਼ੈਸਲਾ ਸੁਣਾ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਭਗਵੰਤ ਮਾਨ ਸਰਕਾਰ ਦੇ ਰਾਜ ਪ੍ਰਬੰਧ ਤੋਂ ਪੂਰੀ ਤਰਾਂ ਸੰਤੁਸ਼ਟ ਹਨ। ਹਲਕਾ ਵਿਧਾਇਕ ਪੰਡੋਰੀ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ, ਲੋਕ-ਭਲਾਈ ਦੇ ਕੰਮਾਂ, ਆਪ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਕੇ ਜਾਣ ਲਈ ਸਹਿਯੋਗ ਦੀ ਅਪੀਲ ਕੀਤੀ।
;
;
;
;
;
;
;