ਕੌਮੀ ਇਨਸਾਫ਼ ਮੋਰਚੇ ਵਲੋਂ ਸ਼ੰਭੂ ਬੈਰੀਅਰ ’ਤੇ ਧਰਨਾ ਖ਼ਤਮ ਕਰਨ ਦਾ ਐਲਾਨ
ਰਾਜਪੁਰਾ, (ਪਟਿਆਲਾ), 14 ਨਵੰਬਰ (ਰਣਜੀਤ ਸਿੰਘ)- ਰਾਜਪੁਰਾ ਅੰਬਾਲਾ ਰੋਡ ’ਤੇ ਸ਼ੰਭੂ ਬੈਰੀਅਰ ’ਤੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਕੂਚ ਐਲਾਨ ਕੀਤਾ ਗਿਆ ਸੀ ਪਰ ਉਹਨਾਂ ਨੂੰ ਹਰਿਆਣਾ ਸਰਕਾਰ ਨੇ ਘੱਗਰ ’ਤੇ ਬੈਰੀਗੇਡ ਲਗਾ ਕੇ ਰੋਕ ਲਿਆ ਅਤੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਗੂਆਂ ਨੇ ਸ਼ੰਭੂ ਬੈਰੀਅਰ ’ਤੇ ਰੋਸ ਧਰਨਾ ਦਿੱਤਾ ਅਤੇ ਹੁਣ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ। ਕੁਝ ਮਿੰਟਾਂ ਦੇ ਵਿਚ ਰਾਜਪੁਰਾ ਤੋਂ ਦਿੱਲੀ ਜਾਣ ਵਾਲੀ ਸੜਕ ਫਿਰ ਆਮ ਵਾਂਗ ਚਾਲੂ ਹੋ ਜਾਵੇਗੀ।
;
;
;
;
;
;
;