ਕੇਂਦਰੀ ਜੇਲ੍ਹ ਵਿਚ ਸਿਹਤ ਵਿਗੜਣ ਕਾਰਨ ਇਕ ਹਵਾਲਾਤੀ ਦੀ ਮੌਤ
ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ) - ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਹਾਲਤ ਵਿਗੜਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਜਾਂਚ ਉਪਰੰਤ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ । ਮ੍ਰਿਤਕ ਦੀ ਪਹਿਚਾਣ ਸੰਨੀ ਕੁਮਾਰ ਪੁੱਤਰ ਜੈਲਾ ਵਾਸੀ ਪਿੰਡ ਰਾਮਪੁਰ ਜਗੀਰ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ ਜੋ ਕਿ ਕੇਂਦਰੀ ਜੇਲ੍ਹ ਵਿਚ ਚੋਰੀ ਦੇ ਮਾਮਲੇ ਵਿਚ ਬੰਦ ਸੀ। ਸਿਵਲ ਹਸਪਤਾਲ ਵਿਚ ਤਾਇਨਾਤ ਡਿਊਟੀ ਡਾ. ਕਰਨਪ੍ਰੀਤ ਨੇ ਦੱਸਿਆ ਕਿ ਇਕ ਹਵਾਲਾਤੀ ਨੂੰ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਇਲਾਜ ਲਈ ਲੈ ਕੇ ਆਏ ਸਨ, ਜਦੋਂ ਮਰੀਜ਼ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ । ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਕੇ ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।
;
;
;
;
;
;
;