ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ
ਸ੍ਰੀ ਮੁਕਤਸਰ ਸਾਹਿਬ , 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ, ਹੋਰ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ। ਇਸ ਮੌਕੇ 'ਹਿੰਦ ਦੀ ਚਾਦਰ' ਸ਼ੋਅ ਨੇ ਇਤਿਹਾਸ ਦੀ ਮਹਾਨ ਘਟਨਾ ਨੂੰ ਪੇਸ਼ ਕਰਕੇ ਅਨੋਖਾ ਅਨੁਭਵ ਕਰਵਾਇਆ।
ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਡੇ ਪ੍ਰੋਗਰਾਮ ਉਲੀਕੇ ਹਨ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜ਼ੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਤੇ ਹੋਰ ਸ਼ਹੀਦਾਂ ਦੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਇਆ ਹੈ।
;
;
;
;
;
;
;
;