ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਵਿਰੁੱਧ ਆਪਣੀ ਲੜਾਈ ਜਾਰੀ ਰੱਖਾਂਗੇ -ਖੜਗੇ
ਨਵੀਂ ਦਿੱਲੀ, 14 ਨਵੰਬਰ (ਏਐਨਆਈ): ਕਾਂਗਰਸ ਪ੍ਰਧਾਨ ਮਲਿਕਅਰਜੁਨਖੜਗੇ ਨੇ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੇ ਫ਼ਤਵੇ ਨੂੰ ਸਵੀਕਾਰ ਕੀਤਾ ਅਤੇ "ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ" ਵਿਰੁੱਧ ਪਾਰਟੀ ਦੀ ਲੜਾਈ ਜਾਰੀ ਰੱਖਣ ਦਾ ਪ੍ਰਣ ਲਿਆ ਹੈ । ਐਕਸ 'ਤੇ ਇਕ ਪੋਸਟ ਵਿਚ, ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਚੋਣ ਵਿਚ ਆਪਣੀ ਹਾਰ ਦੇ ਕਾਰਨਾਂ ਦਾ ਮੁਲਾਂਕਣ ਕਰੇਗੀ। " ਅਸੀਂ ਬਿਹਾਰ ਦੇ ਲੋਕਾਂ ਦੇ ਫ਼ੈਸਲੇ ਦਾ ਸਤਿਕਾਰ ਕਰਦੇ ਹਾਂ ਅਤੇ ਉਨ੍ਹਾਂ ਤਾਕਤਾਂ ਵਿਰੁੱਧ ਆਪਣੀ ਲੜਾਈ ਜਾਰੀ ਰੱਖਾਂਗੇ ਜੋ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਕੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਿਚ ਰੁੱਝੀਆਂ ਹੋਈਆਂ ਹਨ। ਅਸੀਂ ਚੋਣ ਨਤੀਜਿਆਂ ਦਾ ਡੂੰਘਾਈ ਨਾਲ ਅਧਿਐਨ ਕਰਾਂਗੇ ਅਤੇ ਨਤੀਜਿਆਂ ਦੇ ਕਾਰਨਾਂ ਨੂੰ ਸਮਝਣ ਤੋਂ ਬਾਅਦ ਇਕ ਵਿਸਤ੍ਰਿਤ ਰਿਪੋਰਟ ਪੇਸ਼ ਕਰਾਂਗੇ ।
ਉਨ੍ਹਾਂ ਨੇ ਮਹਾਗਠਬੰਧਨ ਦਾ ਸਮਰਥਨ ਕਰਨ ਵਾਲੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਨਤੀਜੇ ਤੋਂ ਬਾਅਦ "ਨਿਰਾਸ਼" ਨਾ ਹੋਣ ਲਈ ਵੀ ਕਿਹਾ।
;
;
;
;
;
;
;
;