JALANDHAR WEATHER

ਗੁਜਰਾਤ ਏ.ਟੀ.ਐਸ. ਨੇ ਪੰਜਾਬ ਲਈ ਲੋੜੀਂਦਾ ਬਦਮਾਸ਼ ਗੁਰਪ੍ਰੀਤ ਸਿੰਘ ਕੀਤਾ ਕਾਬੂ

ਅਹਿਮਦਾਬਾਦ, 15 ਨਵੰਬਰ - ਗੁਜਰਾਤ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐਸ.) ਨੇ ਪੰਜਾਬ ਵਿਚ ਗ੍ਰਨੇਡ ਹਮਲਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਹਲੋਲ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਂਚ ਵਿਚ ਪਤਾ ਲੱਗਿਆ ਕਿ ਮੁੱਖ ਦੋਸ਼ੀ ਮਲੇਸ਼ੀਆ ਵਿਚ ਸੀ ਅਤੇ ਆਈ.ਐਸ.ਆਈ. ਦੇ ਇਸ਼ਾਰੇ 'ਤੇ ਪੰਜਾਬ ਵਿਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।


ਏ.ਟੀ.ਐਸ. ਨੇ ਇਕ ਬਿਆਨ ਵਿਚ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਗੁਰਪ੍ਰੀਤ ਸਿੰਘ, ਜਿਸ ਨੂੰ ਗੋਪੀ ਬਿੱਲਾ ਵੀ ਕਿਹਾ ਜਾਂਦਾ ਹੈ, ਨੂੰ ਪੰਚਮਹਿਲ ਜ਼ਿਲ੍ਹੇ ਦੇ ਹਲੋਲ ਕਸਬੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਗੁਰਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ। ਹਾਲ ਹੀ ਵਿਚ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਕੁਝ ਵਿਅਕਤੀਆਂ ਵਿਰੁੱਧ ਗ੍ਰਨੇਡ ਹਮਲਿਆਂ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀ ਨੈੱਟਵਰਕ ਦਾ ਸਮਰਥਨ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤੇ ਗਏ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਮਨੂ ਅਗਵਾਨ ਅਤੇ ਮਨਿੰਦਰ ਬਿੱਲਾ ਇਸ ਸਮੇਂ ਮਲੇਸ਼ੀਆ ਵਿਚ ਹਨ।

ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦੇ ਨਿਰਦੇਸ਼ਾਂ ਹੇਠ ਪੰਜਾਬ ਵਿਚ ਦਹਿਸ਼ਤ ਫੈਲਾਉਣ ਲਈ ਵਿਅਕਤੀਆਂ ਦੀ ਭਰਤੀ ਕਰ ਰਹੇ ਸਨ। ਉਨ੍ਹਾਂ ਦਾ ਟੀਚਾ ਪੰਜਾਬ ਅਤੇ ਹੋਰ ਰਾਜਾਂ ਦੇ ਭੀੜ-ਭਾੜ ਵਾਲੇ ਇਲਾਕਿਆਂ ਵਿਚ ਗ੍ਰਨੇਡ ਹਮਲੇ ਕਰਕੇ ਦਹਿਸ਼ਤ ਫੈਲਾਉਣਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ