JALANDHAR WEATHER

ਨੌਜਵਾਨ ਦੀ ਆਪਣੇ ਰਿਵਾਲਵਰ ਦੀ ਗੋਲੀ ਲੱਗਣ ਨਾਲ ਮੌਤ

ਕੋਟਫ਼ਤੂਹੀ (ਹੁਸ਼ਿਆਰਪੁਰ), 15 ਨਵੰਬਰ (ਅਵਤਾਰ ਸਿੰਘ ਅਟਵਾਲ)- ਨਜ਼ਦੀਕੀ ਪਿੰਡ ਦਾਤਾ ਦੇ ਇਕ 35 ਕੁ ਸਾਲਾਂ ਨੌਜਵਾਨ ਦੀ ਬੀਤੀ ਦੇਰ ਰਾਤ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਕੇ ’ਤੇ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਦੇ 10 ਕੁ ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ। ਮ੍ਰਿਤਕ ਦੀ ਪਛਾਣ ਸਤਵੀਰ ਸਿੰਘ ਉਰਫ਼ ਸੱਤਾ ਵਜੋਂ ਹੋਈ ਹੈ। ਮੌਕੇ ’ਤੇ ਪੁਲਿਸ ਚੌਕੀ ਕੋਟਫ਼ਤੂਹੀ ਦੇ ਏ. ਐੱਸ. ਆਈ ਰਾਜਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਪਹੁੰਚ ਕੇ ਮਿ੍ਤਕ ਨੌਜਵਾਨ ਦੀ ਲਾਸ ਕਬਜ਼ੇ ਵਿਚ ਲੈ ਕੇ ਗੜ੍ਹਸ਼ੰਕਰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ ਤੇ ਘਟਨਾ ਸਥਾਨ ’ਤੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ