ਸ਼੍ਰੋਮਣੀ ਕਮੇਟੀ ਦਾ ਮਨਾਇਆ ਗਿਆ ਸਥਾਪਨਾ ਦਿਵਸ
ਅੰਮ੍ਰਿਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸੰਸਥਾ ਦਾ 105ਵਾਂ ਸਥਾਪਨਾ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਵਿਜੇ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ ਅਤੇ ਵਧੀਕ ਮੈਨੇਜਰ ਜਸਬੀਰ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸ਼ਖਸ਼ੀਅਤਾਂ ਹਾਜ਼ਰ ਸਨ।
;
;
;
;
;
;
;
;
;