ਸੁਰੱਖਿਅਤ ਹੱਥਾਂ ਵਿਚ ਹੈ ਦਿੱਲੀ- ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ, 15 ਨਵੰਬਰ- ਅੱਤਵਾਦੀ ਧਮਾਕੇ ਦਾ ਮਾਮਲੇ ਵਿਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਸੰਬੰਧੀ ਉੱਚ ਪੱਧਰ ’ਤੇ ਜਾਂਚ ਜਾਰੀ ਹੈ ਤ ਜਾਂਚ ਲਈ ਸੜਕ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਸੀ। ਗੁਰੂ ਤੇਗ ਬਹਾਦਰ ਸਿੰਘ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿਚ ਲਾਲ ਕਿਲ੍ਹੇ ਵਿਚ ਪ੍ਰਬੰਧ ਚੱਲ ਰਹੇ ਹਨ, ਇਸ ਲਈ ਰਸਤਾ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸੁਰੱਖਿਅਤ ਹੈ ਅਤੇ ਸੁਰੱਖਿਅਤ ਹੱਥਾਂ ਵਿਚ ਹੈ।
;
;
;
;
;
;
;
;
;