ਅਵਾਰਾ ਪਸ਼ੂ ਅੱਗੇ ਆਉਣ ਕਾਰਨ ਇਕ ਔਰਤ ਦੀ ਮੌਤ
ਮਾਛੀਵਾੜਾ ਸਾਹਿਬ (ਲੁਧਿਆਣਾ), 15 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਮਾਛੀਵਾੜਾ-ਸਮਰਾਲਾ ਰੋਡ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੇ ਅੱਜ ਇਕ ਔਰਤ ਦੀ ਜਾਨ ਲੈ ਲਈ। ਮ੍ਰਿਤਕਾ ਦੀ ਪਹਿਚਾਣ ਨੀਲਮ ਰਾਣੀ (60) ਵਾਸੀ ਮਾਛੀਵਾੜਾ ਵਜੋਂ ਹੋਈ ਹੈ। ਇਸ ਸੰਬੰਧੀ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਨੀਲਮ ਰਾਣੀ ਆਪਣੇ ਪੁੱਤਰ ਸਮੇਤ ਸਮਰਾਲਾ ਰੋਡ ’ਤੇ ਸਥਿਤ ਬੈਂਕ ਕਾਲੋਨੀ ਵਿਚ ਆਪਣੀ ਧੀ ਨੂੰ ਮਿਲਣ ਜਾ ਰਹੀ ਸੀ ਕਿ ਉਨ੍ਹਾਂ ਅੱਗੇ ਅਵਾਰਾ ਪਸ਼ੂ ਆ ਗਿਆ, ਜਿਸ ਤੋਂ ਬਚਣ ਲਈ ਉਹ ਸੜਕ ’ਤੇ ਜਾ ਚੜੀ। ਅਚਾਨਕ ਪਿੱਛੋਂ ਸੜਕ ’ਤੇ ਆ ਰਹੀ ਕਾਰ ਨਾਲ ਉਹ ਜਾ ਟਕਰਾਈ, ਜਿਸ ਵਿਚ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ। ਕਾਰ ਚਾਲਕ ਵਲੋਂ ਤੁਰੰਤ ਉਸ ਨੂੰ ਹਸਪਤਾਲ ਲਿਆਂਦਾ ਗਿਆ, ਪਰ ਉੱਥੇ ਉਹ ਦਮ ਤੋੜ ਗਈ। ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਇਹ ਹਾਦਸਾ ਅਵਾਰਾ ਪਸ਼ੂ ਕਾਰਨ ਵਾਪਰਿਆ ਹੈ, ਜਿਸ ਵਿਚ ਕਾਰ ਚਾਲਕ ਦਾ ਕੋਈ ਕਸੂਰ ਨਹੀਂ। ਉਨ੍ਹਾਂ ਦੱਸਿਆ ਕਿ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।
;
;
;
;
;
;
;
;