ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ
ਰਾਜਪੁਰਾ (ਪਟਿਆਲਾ), 16 ਨਵੰਬਰ (ਰਣਜੀਤ ਸਿੰਘ) - ਰਾਜਪੁਰਾ ਨੇੜਲੇ ਪਿੰਡ ਲੋਚਮਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਮੁਖੀ ਗੰਡਾ ਖੇੜੀ ਜੈਦੀਪ ਸ਼ਰਮਾ ਨੇ ਦੱਸਿਆ ਕਿ ਬਹਾਦਰ ਸਿੰਘ ਦੀ ਮੌਤ ਨੂੰ ਲੈ ਕੇ ਗੁਰਜੰਟ ਸਿੰਘ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਥਾਣਾ ਮੁਖੀ ਜੈਦੀਪ ਸ਼ਰਮਾ ਨੇ ਕਿਹਾ ਕਿ ਕਥਿਤ ਦੋਸ਼ੀ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਜਾਵੇਗਾ। ਹਾਲ ਦੀ ਘੜੀ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
;
;
;
;
;
;
;