JALANDHAR WEATHER

350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸ਼ੁਰੂਆਤ ਮੌਕੇ ਪਾਏ ਗਏ 35000 ਸਹਿਜ ਪਾਠਾਂ ਦੇ ਭੋਗ

ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਜੇ.ਐਸ.ਨਿੱਕੂਵਾਲ) - ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸਹਿਜ ਪਾਠ ਸੇਵਾ ਲਹਿਰ ਵਲੋਂ 35000 ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਸ ਸਮਾਗਮ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਪਹੁੰਚੇ। ਸੰਗਤਾਂ ਦਾ ਠਾਠਾਂ ਮਾਰਦੇ ਇਕੱਠ ਨੂੰ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ।ਉਨ੍ਹਾਂ ਅਪੀਲ ਕੀਤੀ ਕਿ ਹੁਮ ਹੁਮਾ ਕੇ 21 ਤੋਂ 29 ਨਵੰਬਰ ਤੱਕ ਚੱਲਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਹਾਜਰੀ ਭਰੋ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਡਾ ਦਲਜੀਤ ਸਿੰਘ ਚੀਮਾ,ਭਾਈ ਦਿਲਬਾਗ ਸਿੰਘ ,ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ