JALANDHAR WEATHER

ਫਰੋਤੀ ਨਾ ਦੇਣ ‘ਤੇ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

ਟਾਂਗਰਾ (ਅੰਮ੍ਰਿਤਸਰ), 16 ਨਵੰਬਰ (ਹਰਜਿੰਦਰ ਸਿੰਘ ਕਲੇਰ) - ਪੁਲਿਸ ਥਾਣਾ ਖਲਚੀਆਂ ਦੇ ਅਧੀਨ ਪਿੰਡ ਧੂਲਕਾ ਵਿਖੇ ਅੱਜ ਦਿਨ ਦਿਹਾੜੇ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿਥੇ ਇਕ ਦੁਕਾਨਦਾਰ ਨੂੰ ਫਰੋਤੀ ਦੇ ਪੈਸੇ ਨਾ ਦੇਣ ਦੇ ਕਾਰਨ ਅਣਪਛਾਤੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਅਨੁਸਾਰ, ਕੁਝ ਸਮਾਂ ਪਹਿਲਾਂ ਵੀ ਇਸੇ ਦੁਕਾਨਦਾਰ ਤੋਂ ਗੈਂਗਸਟਰਾਂ ਵਲੋਂ ਫਰੋਤੀ ਦੀ ਮੰਗ ਕੀਤੀ ਗਈ ਸੀ। ਉਹ ਮੰਗ ਨਾ ਮੰਨਣ ‘ਤੇ ਹਮਲਾਵਰਾਂ ਨੇ ਉਸ ਦੇ ਘਰ ‘ਤੇ ਵੀ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਬਣ ਗਿਆ ਸੀ।
ਅੱਜ ਫਿਰ ਹਮਲਾਵਰ ਆਏ ਅਤੇ ਦੁਕਾਨਦਾਰ ਉੱਤੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਨਾਲ ਮੌਕੇ ‘ਤੇ ਉਸ ਦੀ ਮੌਤ ਹੋ ਗਈ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇਹ ਨੂੰ ਪੋਸਟਮੋਰਟਮ ਲਈ ਭੇਜਿਆ ਗਿਆ ਹੈ ਅਤੇ ਗੈਂਗਸਟਰਾਂ ਦੀ ਤਲਾਸ਼ ਲਈ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ।ਇਲਾਕੇ ਵਿਚ ਇਸ ਘਟਨਾ ਕਾਰਨ ਭਾਰੀ ਦਹਿਸ਼ਤ ਦਾ ਮਾਹੌਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ