ਕਰਤਾਰਪੁਰ ਸਾਹਿਬ ਕੋਰੀਡੋਰ ਦੇ ਨਜ਼ਦੀਕ ਬਣੇ ਗੇਟ ਤੋਂ ਸ਼ੱਕੀ ਹਾਲਤ ਵਿਚ ਨੌਜਵਾਨ ਦੀ ਲਾਸ਼ ਮਿਲੀ
ਡੇਰਾ ਬਾਬਾ ਨਾਨਕ (ਬਟਾਲਾ), 16 ਨਵੰਬਰ ,(ਹੀਰਾ ਸਿੰਘ ਮਾਂਗਟ) - ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਨਜ਼ਦੀਕ ਬਣੇ ਪੁਰਾਣੇ ਗੇਟ ਤੋਂ ਡੇਰਾ ਬਾਬਾ ਨਾਨਕ ਦੇ ਹੀ ਇਕ ਨੌਜਵਾਨ ਦੀ ਸੱਕੀ ਹਾਲਤ ਵਿਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ (28) ਪੁੱਤਰ ਮਨਜੀਤ ਸਿੰਘ ਵਾਸੀ ਮੁਹੱਲਾ ਬਾਜੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਨੌਜਵਾਨ ਦੇ ਜੀਜੇ ਮਨਿੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਬੀਤੇ ਸ਼ੁੱਕਰਵਾਰ ਤੋਂ ਘਰੋਂ ਲਾਪਤਾ ਸੀ ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਨੂੰ ਉਸ ਦਾ ਕੋਈ ਸਾਥੀ ਹੀ ਨਾਲ ਲੈ ਕੇ ਆਇਆ ਸੀ। ਮੌਕੇ 'ਤੇ ਪੁੱਜੀ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;