ਬਾਲੀਵੁੱਡ ਦੇ ਦਿੱਗਜ ਅਦਾਕਾਰ ਪ੍ਰੇਮ ਚੋਪੜਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਮੁੰਬਈਆਂ, 16 ਨਵੰਬਰ - ਬਾਲੀਵੁੱਡ ਦੇ ਦਿੱਗਜ ਅਦਾਕਾਰ ਪ੍ਰੇਮ ਚੋਪੜਾ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਪ੍ਰੇਮ ਚੋਪੜਾ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪ੍ਰਸ਼ੰਸਕ ਪ੍ਰੇਮ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਹਨ। 90 ਸਾਲਾ ਪ੍ਰੇਮ ਚੋਪੜਾ ਨੂੰ ਸਾਹ ਲੈਣ ਵਿਚ ਤਕਲੀਫ਼ ਕਾਰਨ 8 ਨਵੰਬਰ ਨੂੰ ਦਾਖ਼ਲ ਕਰਵਾਇਆ ਗਿਆ ਸੀ। ਪ੍ਰੇਮ ਚੋਪੜਾ ਨੂੰ ਨਾ ਸਿਰਫ਼ ਸਾਹ ਲੈਣ ਵਿਚ ਤਕਲੀਫ਼, ਸਗੋਂ ਛਾਤੀ ਵਿਚ ਜਕੜਨ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਹਸਪਤਾਲ ਦੇ ਡਾਕਟਰਾਂ ਨੇ ਪੁਸ਼ਟੀ ਕੀਤੀ ਕਿ ਚੋਪੜਾ ਨੂੰ ਪਹਿਲਾਂ ਤੋਂ ਹੀ ਦਿਲ ਦੀ ਬਿਮਾਰੀ ਅਤੇ ਵਾਇਰਲ ਫੇਫੜਿਆਂ ਦੀ ਲਾਗ ਸੀ।
ਅਦਾਕਾਰ ਬਜ਼ੁਰਗ ਨੂੰ ਕਈ ਦਿਨਾਂ ਤੋਂ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਘਰ ਵਾਪਸ ਭੇਜ ਦਿੱਤਾ ਗਿਆ।
;
;
;
;
;
;
;