350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਈਕਲ ਯਾਤਰਾ ਪਾਣੀਪਤ ਤੋਂ ਅਗਲੇ ਪੜਾਅ ਲਈ ਰਵਾਨਾ
ਕਰਨਾਲ,16 ਨਵੰਬਰ (ਗੁਰਮੀਤ ਸਿੰਘ ਸੱਗੂ ) - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ , ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਈਕਲ ਫੈਡਰੇਸ਼ਨ ਆਫ ਇੰਡੀਆ ਦੇ ਮੌਜੂਦਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਵਲੋਂ 'ਸੀਸ ਦੀਆ ਪਰ ਸਿਰੜ ਨ ਦੀਆ' ਸਾਈਕਲ ਯਾਤਰਾ ਕੱਢੀ ਜਾ ਰਹੀ ਹੈ। ਇਸ ਸੰਬੰਧੀ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਨਮਨ ਕਰਦਿਆਂ ਹੋਇਆਂ ਦਿੱਲੀ ਤੋਂ ਸ਼ੁਰੂ ਹੋਈ ਇਸ ਸਾਈਕਲ ਯਾਤਰਾ ਨੂੰ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਜੀ. ਟੀ. ਰੋਡ ਪਾਣੀਪਤ ਤੋਂ ਅਗਲੇ ਪੜਾਅ ਅੰਬਾਲਾ ਸ਼ਹਿਰ ਲਈ ਰਵਾਨਾ ਕੀਤਾ ਗਿਆ। ਇਸ ਸਮੇਂ ਮੋਹਨਜੀਤ ਸਿੰਘ ਪਾਣੀਪਤ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਾਜ਼ਰ ਸਨ।
;
;
;
;
;
;
;