ਪੁਲਿਸ ਥਾਣਾ ਸੁਲਤਾਨਵਿੰਡ ਨੂੰ ਮਿਲੀ ਲਵਾਰਿਸ ਲਾਸ਼
ਸੁਲਤਾਨਵਿੰਡ ,16 ਨਵੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਨੂੰ ਦੋਬੁਰਜੀ ਲਿੰਕ ਰੋਡ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਦੇ ਛੱਪੜ ਨੇੜਿਓਂ ਇਕ ਲਵਾਰਿਸ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਸੁਲਤਾਨਵਿੰਡ ਪੁਲਿਸ ਨੂੰ ਕਿਸੇ ਵਿਅਕਤੀ ਨੇ ਇਤਲਾਹ ਦਿੱਤੀ ਕਿ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵਿਖੇ ਛੱਪੜ ਕੋਲ ਕਿਸੇ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਉਨ੍ਹਾ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਆਸ-ਪਾਸ ਦੇ ਲੋਕਾ ਤੋਂ ਪਹਿਚਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਪਹਿਚਾਣ ਨਾ ਹੋਣ ਕਰਕੇ ਉਸ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਮੁਰਦਾਘਰ ਵਿਚ 72 ਘੰਟਿਆ ਲਈ ਰੱਖਿਆ ਗਿਆ ਹੈ। ਤਾਂ ਜੋ ਇਸ ਦੇ ਪਰਿਵਾਰਕ ਮੈਂਬਰ ਦਾ ਪਤਾ ਲੱਗ ਸਕੇ। ਉਨ੍ਹਾ ਦੱਸਿਆ ਕਿ ਇਸ ਸੰਬੰਧੀ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ 174 ਦੀ ਕਾਰਵਾਈ ਕੀਤੀ ਗਈ ਹੈ।
;
;
;
;
;
;
;