ਅੱਜ ਦੁਪਹਿਰ 12 ਵਜੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਚੰਡੀਗੜ੍ਹ, 17 ਨਵੰਬਰ- ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਬੱਸਾਂ ਅੱਜ (17 ਨਵੰਬਰ) ਦੁਪਹਿਰ 12 ਵਜੇ ਤੋਂ ਪੰਜਾਬ ਵਿਚ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਕਿਲੋਮੀਟਰ ਸਕੀਮ ਦੇ ਵਿਰੋਧ ਵਿਚ ਨਿੱਤਰ ਆਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਟੈਂਡਰ ਖੋਲ੍ਹਿਆ ਗਿਆ ਤਾਂ ਉਹ ਹੜਤਾਲ 'ਤੇ ਜਾਣਗੇ। ਸਰਕਾਰ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਲਈ ਟੈਂਡਰ ਖੋਲ੍ਹ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਦੇ ਨਾਲ ਹੀ ਉਹ ਅਸਥਾਈ ਕਰਮਚਾਰੀਆਂ ਨੂੰ ਸਥਾਈ ਰੁਜ਼ਗਾਰ ਦੇਣ ਦੀ ਮੰਗ ਕਰ ਰਹੇ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਕਿ ਕਿਲੋਮੀਟਰ ਸਕੀਮ ਘਾਟੇ ਵਾਲਾ ਸੌਦਾ ਹੈ, ਪਰ ਇਸ ਦੇ ਬਾਵਜੂਦ ਇਸ ਦਿਸ਼ਾ ਵਿਚ ਕਾਰਵਾਈ ਕੀਤੀ ਜਾ ਰਹੀ ਹੈ।
;
;
;
;
;
;
;