JALANDHAR WEATHER

ਸਾਊਦੀ ਅਰਬ ਬੱਸ ਹਾਦਸੇ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਊਦੀ ਅਰਬ ’ਚ ਹੋਈ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਮਦੀਨਾ ਵਿਚ ਭਾਰਤੀ ਨਾਗਰਿਕਾਂ ਨਾਲ ਹੋਏ ਹਾਦਸੇ ਤੋਂ ਬਹੁਤ ਦੁਖੀ ਹੋਇਆ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਸਾਰੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਰਿਆਧ ਵਿਚ ਸਾਡਾ ਦੂਤਾਵਾਸ ਅਤੇ ਜੇਦਾਹ ਵਿਚ ਕੌਂਸਲੇਟ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਸਾਡੇ ਅਧਿਕਾਰੀ ਸਾਊਦੀ ਅਰਬ ਦੇ ਅਧਿਕਾਰੀਆਂ ਨਾਲ ਵੀ ਨੇੜਲੇ ਸੰਪਰਕ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ