JALANDHAR WEATHER

ਸ਼ੇਖ਼ ਹਸੀਨਾ ਦੋਸ਼ੀ ਕਰਾਰ, ਅੰਤਿਮ ਫ਼ੈਸਲਾ ਆਉਣਾ ਬਾਕੀ

ਢਾਕਾ, 17 ਨਵੰਬਰ- ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਮਾਮਲੇ ਦੀ ਸੁਣਵਾਈ ਕੀਤੀ ਤੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਹਸੀਨਾ 'ਤੇ ਮਨੁੱਖਤਾ ਵਿਰੁੱਧ ਅਪਰਾਧਾਂ ਅਤੇ ਯੁੱਧ ਅਪਰਾਧਾਂ ਦੇ ਪੰਜ ਦੋਸ਼ ਹਨ। ਇਨ੍ਹਾਂ ਵਿਚੋਂ ਕਤਲ, ਅਪਰਾਧ ਨੂੰ ਰੋਕਣ ਵਿਚ ਅਸਫ਼ਲਤਾ ਅਤੇ ਮਨੁੱਖਤਾ ਵਿਰੁੱਧ ਅਪਰਾਧ ਸਭ ਤੋਂ ਮਹੱਤਵਪੂਰਨ ਹਨ। ਜਾਣਕਾਰੀ ਅਨੁਸਾਰ ਸ਼ੇਖ਼ ਹਸੀਨਾ ਨੂੰ ਦੋਸ਼ੀ ਠਹਿਰਾ ਦਿੱਤਾ ਗਿਆ ਹੈ, ਹਾਲਾਂਕਿ ਅੰਤਿਮ ਫ਼ੈਸਲਾ ਅਜੇ ਆਉਣਾ ਬਾਕੀ ਹੈ।


ਹਸੀਨਾ ’ਤੇ ਫ਼ੈਸਲੇ ਨੂੰ ਲੈ ਕੇ ਦੇਸ਼ ਭਰ ਵਿਚ ਹਿੰਸਾ ਜਾਰੀ ਹੈ। ਸਰਕਾਰ ਨੇ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ ਤੇ ਵੱਡੀ ਗਿਣਤੀ ਵਿਚ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ