JALANDHAR WEATHER

ਦਿੱਲੀ ਬੰਬ ਧਮਾਕਾ- ਅੱਤਵਾਦੀ ਉਮਰ ਦਾ ਸਾਥੀ ਆਮਿਰ 10 ਦਿਨਾਂ ਐਨ.ਆਈ.ਏ. ਕਸਟਡੀ ਵਿਚ

ਨਵੀਂ ਦਿੱਲੀ, 17 ਨਵੰਬਰ- ਦਿੱਲੀ ਵਿਚ ਇਕ ਵੱਡੇ ਅੱਤਵਾਦੀ ਹਮਲੇ ਦੇ ਸੰਬੰਧ ਵਿਚ ਗ੍ਰਿਫ਼ਤਾਰ ਉਮਰ ਦੇ ਸਾਥੀ ਆਮਿਰ ਨੂੰ ਪਟਿਆਲਾ ਹਾਊਸ ਕੋਰਟ ਨੇ 10 ਦਿਨਾਂ ਲਈ ਰਾਸ਼ਟਰੀ ਜਾਂਚ ਏਜੰਸੀ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਇਹ ਫੈਸਲਾ ਐਨ.ਆਈ.ਏ. ਵਲੋਂ ਅਦਾਲਤ ਵਿਚ ਪੇਸ਼ ਕੀਤੀਆਂ ਗਈਆਂ ਦਲੀਲਾਂ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਲਿਆ ਗਿਆ। ਆਮਿਰ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ।

ਸੁਣਵਾਈ ਕੈਮਰੇ ਦੀ ਨਿਗਰਾਨੀ ਹੇਠ ਹੋਈ। ਸੁਣਵਾਈ ਦੌਰਾਨ ਮੀਡੀਆ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ। ਦੋਸ਼ੀ ਨੂੰ ਜ਼ਿਲ੍ਹਾ ਜੱਜ ਅੰਜੂ ਬਜਾਜ ਚੰਦਨਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਦਿੱਲੀ ਦੇ ਲਾਲ ਕਿਲ੍ਹਾ ਖੇਤਰ ਵਿਚ ਕਾਰ ਬੰਬ ਧਮਾਕੇ ਦੀ ਜਾਂਚ ਕਰ ਰਹੀ ਰਾਸ਼ਟਰੀ ਜਾਂਚ ਏਜੰਸੀ ਨੇ ਇਕ ਕਸ਼ਮੀਰੀ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਆਤਮਘਾਤੀ ਹਮਲਾਵਰ ਨਾਲ ਮਿਲ ਕੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਸੀ। ਇਸ ਹਮਲੇ ਵਿਚ 13 ਲੋਕ ਮਾਰੇ ਗਏ ਸਨ ਅਤੇ ਲਗਭਗ 32 ਹੋਰ ਜ਼ਖਮੀ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ