JALANDHAR WEATHER

ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਾਂ ਵਲੋਂ ਸਾਢੇ ਚਾਰ ਘੰਟੇ ਬਾਅਦ ਹੜਤਾਲ ਮੁਲਤਵੀ

ਅੰਮ੍ਰਿਤਸਰ, 17 ਨਵੰਬਰ (ਗਗਨਦੀਪ ਸ਼ਰਮਾ) - ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਾਂ ਵਲੋਂ ਸਾਢੇ ਚਾਰ ਘੰਟੇ ਬਾਅਦ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ (25/11) ਦੇ ਸੂਬਾ ਜੁਆਇੰਟ ਸਕੱਤਰ ਜੋਧ ਸਿੰਘ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਅਗਾਂਹ ਕਰਨ ਅਤੇ 19 ਨਵੰਬਰ 2025 ਨੂੰ ਮੀਟਿੰਗ ਦਾ ਸਮਾਂ ਮਿਲਣ ’ਤੇ ਇਹ ਹੜਤਾਲ ਮੁਲਤਵੀ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ 19 ਦੀ ਮੀਟਿੰਗ ਬੇਸਿੱਟਾ ਰਹੀ ਤਾਂ ਮੁੜ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ