JALANDHAR WEATHER

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਮਹਾਨ ਅੰਮ੍ਰਿਤ ਸੰਚਾਰ

ਮਹਿਲ ਕਲਾਂ (ਬੲਨਾਲਾ), 17 ਨਵੰਬਰ (ਅਵਤਾਰ ਸਿੰਘ ਅਣਖੀ) - ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਸੰਬੰਧੀ ਗੁਰਦੁਆਰਾ ਕਮੇਟੀ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸੱਚਖੰਡ ਅੰਮ੍ਰਿਤ ਸੰਚਾਰ ਜਥਾ ਜੰਡੀ ਸ੍ਰੀ ਚਮਕੌਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਕਰਵਾਏ ਅੰਮ੍ਰਿਤ ਸੰਚਾਰ ਮੌਕੇ 35 ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣਨ ਦਾ ਪ੍ਰਣ ਕੀਤਾ । ਇਸ ਮੌਕੇ ਉਨ੍ਹਾਂ ਬਾਣੀ ਅਤੇ ਬਾਣੇ ਦੇ ਧਾਰਨੀ ਬਨਣ 'ਤੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ਗੁਰਮਤਿ ਨਾਲ ਜੁੜਕੇ ਲੋਕ ਭਲਾਈ ਦੇ ਕਾਰਜਾਂ 'ਚ ਸੰਗਤਾਂ ਨੂੰ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ