ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ
ਗੁਰੂ ਹਰ ਸਹਾਏ , 17 ਨਵੰਬਰ (ਕਪਿਲ ਕੰਧਾਰੀ) - ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਸਮਾਜ ਸੇਵੀ ਰਮਿੰਦਰ ਸਿੰਘ ਆਵਲਾ ਦੇ ਪਰਿਵਾਰ ਵਲੋਂ ਜਿੱਥੇ 12 ਨਵੰਬਰ ਤੋਂ ਲੈ ਕੇ 18 ਨਵੰਬਰ ਤੱਕ ਸ਼੍ਰੀ ਵਿਸ਼ਨੂ ਮਹਾਯੱਗ ਅਤੇ ਸੰਤ ਸੰਮੇਲਨ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਆਵਲਾ ਪਰਿਵਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 12 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਅਤੇ ਕਥਾ ਵਿਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਹੁੰਚੇ ਭਾਈ ਦਲਜੀਤ ਸਿੰਘ ਗੱਬਰ, ਭਾਈ ਧਿਆਨ ਸਿੰਘ, ਭਾਈ ਅਮਰਜੀਤ ਸਿੰਘ ਵਲੋਂ ਆਈ ਹੋਈ ਸੰਗਤ ਨੂੰ ਗੁਰੂ ਜੀ ਦੇ ਜੀਵਨ ਸਿੱਖਿਆਵਾਂ ਅਤੇ ਕਥਾ ਵਿਚਾਰਾਂ ਨਾਲ ਜੋੜਿਆ। ਉੱਥੇ ਹੀ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਸੰਬੰਧੀ ਵੀ ਜਾਣੂ ਕਰਵਾਇਆ। ਇਸ ਮੌਕੇ ਖ਼ੂਨ ਦਾਨ ਕੈਂਪ ਵੀ ਲਗਾਇਆ ਗਿਆ , ਜਿਸ ਵਿਚ ਪਹੁੰਚੇ ਨੌਜਵਾਨਾਂ ਵਲੋਂ 100 ਯੂਨਿਟ ਖ਼ੂਨ ਦਾਨ ਕੀਤਾ ਗਿਆ । ਗੁਰੂ ਕੇ ਲੰਗਰ ਅਟੁੱਟ ਵਰਤੇ।
;
;
;
;
;
;
;
;