ਦਿੱਲੀ ਕਾਰ ਬੰਬ ਧਮਾਕਾ: ਈ.ਡੀ. ਵਲੋਂ ਅਲ ਫਲਾਹ ਯੂਨੀਵਰਸਿਟੀ ਸਮੇਤ 25 ਥਾਵਾਂ ’ਤੇ ਛਾਪੇਮਾਰੀ
ਨਵੀਂ ਦਿੱਲੀ, 18 ਨਵੰਬਰ- ਜਾਂਚ ਏਜੰਸੀਆਂ ਵਲੋਂ ਦਿੱਲੀ ਕਾਰ ਬੰਬ ਧਮਾਕੇ ਮਾਮਲੇ ਦੀ ਜਾਂਚ ਜਾਰੀ ਹੈ। ਅਲ-ਫਲਾਹ ਯੂਨੀਵਰਸਿਟੀ ਉਨ੍ਹਾਂ ਦੇ ਰਾਡਾਰ 'ਤੇ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਸਵੇਰੇ ਅਲ ਫਲਾਹ ਟਰੱਸਟ ਨਾਲ ਜੁੜੇ 25 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਦਿੱਲੀ ਅੱਤਵਾਦੀ ਹਮਲਾ ਹੁਣ ਫਰੀਦਾਬਾਦ ਹਰਿਆਣਾ ਤੱਕ ਪਹੁੰਚ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਲ ਫਲਾਹ ਯੂਨੀਵਰਸਿਟੀ ਦੇ ਟਰੱਸਟੀਆਂ, ਸੰਬੰਧਿਤ ਵਿਅਕਤੀਆਂ ਅਤੇ ਸੰਗਠਨਾਂ ਨਾਲ ਜੁੜੇ ਇਕ ਮਾਮਲੇ ਦੇ ਸੰਬੰਧ ਵਿਚ ਅੱਜ ਸਵੇਰੇ ਤੋਂ ਹੀ ਦਿੱਲੀ ਅਤੇ ਹੋਰ ਥਾਵਾਂ 'ਤੇ 25 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਛਾਪੇਮਾਰੀ ਸਵੇਰੇ 5 ਵਜੇ ਤੋਂ ਜਾਰੀ ਹੈ। ਜਾਂਚ ਏਜੰਸੀ ਦੀ ਇਕ ਟੀਮ ਨੇ ਅੱਜ ਸਵੇਰੇ ਫਰੀਦਾਬਾਦ ਵਿਚ ਅਲ-ਫਲਾਹ ਯੂਨੀਵਰਸਿਟੀ ਦੇ ਦਫ਼ਤਰ 'ਤੇ ਛਾਪਾ ਮਾਰਿਆ। ਏਜੰਸੀ ਦੀ ਟੀਮ ਕੈਂਪਸ ਦੇ ਅੰਦਰ ਮੌਜੂਦ ਹੈ ਅਤੇ ਵੱਖ-ਵੱਖ ਦਸਤਾਵੇਜ਼ਾਂ, ਇਲੈਕਟ੍ਰਾਨਿਕ ਡਿਵਾਈਸਾਂ ਅਤੇ ਹੋਰ ਮਹੱਤਵਪੂਰਨ ਜਾਣਕਾਰੀਆਂ ਦੀ ਭਾਲ ਕਰ ਰਹੀ ਹੈ।
ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਪੁਲਿਸ ਨੇ ਫਰੀਦਾਬਾਦ ਅੱਤਵਾਦੀ ਮਾਡਿਊਲ ਮਾਮਲੇ ਵਿਚ ਜਾਂਚ ਜਾਅਲਸਾਜ਼ੀ ਅਤੇ ਧੋਖਾਧੜੀ ਲਈ ਅਲ ਫਲਾਹ ਯੂਨੀਵਰਸਿਟੀ ਦੇ ਚੇਅਰਮੈਨ ਨੂੰ ਦੋ ਸੰਮਨ ਜਾਰੀ ਕੀਤੇ ਸਨ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੀ ਸ਼ਿਕਾਇਤ ਦੇ ਆਧਾਰ 'ਤੇ ਯੂਨੀਵਰਸਿਟੀ ਵਿਰੁੱਧ ਜਾਅਲਸਾਜ਼ੀ ਅਤੇ ਧੋਖਾਧੜੀ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ।
;
;
;
;
;
;
;
;
;