ਅੰਮ੍ਰਿਤਸਰ ਦੇ ਬੱਸ ਅੱਡੇ ਵਿਖੇ ਗੋਲੀਆਂ ਮਾਰ ਕੇ ਬੱਸ ਚੈੱਕਰ ਦਾ ਕਤਲ
ਅੰਮ੍ਰਿਤਸਰ, 18 ਨਵੰਬਰ (ਰੇਸ਼ਮ ਸਿੰਘ)-ਅੱਜ ਅੰਮ੍ਰਿਤਸਰ ਦੇ ਬੱਸ ਅੱਡੇ ਵਿਖੇ ਗੋਲੀਆਂ ਮਾਰ ਕੇ ਬੱਸ ਚੈੱਕਰ ਦਾ ਕਤਲ ਕਰ ਦਿੱਤਾ ਗਿਆ ਹੈ। ਮਿ੍ਰਤਕ ਦੀ ਸ਼ਨਾਖਤ ਮੱਖਣ ਸਿੰਘ ਵਾਸੀ ਪਿੰਡ ਘਣਸ਼ਾਮਪੁਰਾ ਮਹਿਤਾ, ਅੰਮ੍ਰਿਤਸਰ ਵਜੋਂ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਵਾਪਰੀ, ਜਦੋਂ ਤਿੰਨ ਹਮਲਾਵਰ ਆਏ ਅਤੇ ਆਉਂਦੇ ਸਾਰ ਹੀ ਗੋਲੀਆਂ ਚਲਾ ਦਿੱਤੀਆਂ। ਇਥੇ ਕਰੀਬ ਅੱਧੀ ਦਰਜਨ ਤੋਂ ਵਧੇਰੇ ਗੋਲੀਆਂ ਚੱਲੀਆਂ, ਜਿਸ ਕਾਰਨ ਬੱਸ ਅੱਡੇ ਵਿਖੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਦੱਸੀ ਜਾ ਰਹੀ ਹੈ।
;
;
;
;
;
;
;
;
;