JALANDHAR WEATHER

ਕੇਂਦਰ ਸਰਕਾਰ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ਮਨਾਈ

ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਵਲੋਂ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਕੇਂਦਰੀ ਮੰਤਰੀ ਡਾ. ਵਰਿੰਦਰ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 5 ਸਾਲ ਪਹਿਲਾਂ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਕੀਤਾ ਸੀ, ਜਿਸ ਤੋਂ ਬਾਅਦ ਲਗਾਤਾਰ ਨਸ਼ਾ ਖਤਮ ਕਰਨ ਲਈ ਵੱਡੇ ਕਦਮ ਚੁੱਕੇ ਗਏ ਹਨ।

ਉਨ੍ਹਾਂ ਦੱਸਿਆ ਕਿ ਨਸ਼ਾ ਦੇਸ਼ ਨੂੰ ਖੋਖਲਾ ਕਰ ਰਿਹਾ ਹੈ, ਜਿਸ ਤੋਂ ਬਚਣ ਲਈ ਨੌਜਵਾਨਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਇਸ ਜੰਗ ਨੂੰ ਹੋਰ ਵੀ ਨਿਰਣਾਇਕ ਬਣਾਇਆ ਜਾਵੇਗਾ। ਇਸ ਮੌਕੇ ੳੇੁਲੰਪੀਅਨਾਂ ਸਮੇਤ ਵੱਖ ਵੱਖ ਖੇਡਾਂ ਅਤੇ ਹੋਰ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ, ਉਪਰੰਤ ਨਸ਼ਾ ਖ਼ਤਮ ਕਰਨ ਦੀ ਸਹੁੰ ਚੁੱਕੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ