JALANDHAR WEATHER

ਦਿੱਲੀ ਦੀਆਂ ਚਾਰ ਅਦਾਲਤਾਂ ਤੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 18 ਨਵੰਬਰ- ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਸਕੂਲਾਂ ਦੇ ਨਾਲ-ਨਾਲ ਅਦਾਲਤਾਂ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਦੋ ਸੀ.ਆਰ.ਪੀ.ਐਫ. ਸਕੂਲਾਂ ਸਮੇਤ ਅਦਾਲਤਾਂ ਨੂੰ ਧਮਕੀਆਂ ਮਿਲੀਆਂ ਹਨ। ਸਾਕੇਤ, ਰੋਹਿਣੀ ਅਤੇ ਪਟਿਆਲਾ ਹਾਊਸ ਅਦਾਲਤਾਂ ਵਿਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

ਧਮਕੀ ਤੋਂ ਬਾਅਦ ਸਾਕੇਤ, ਦਵਾਰਕਾ, ਪਟਿਆਲਾ ਹਾਊਸ ਅਤੇ ਰੋਹਿਣੀ ਵਿਚ ਸਥਿਤ ਅਦਾਲਤਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਪੂਰੀ ਤਲਾਸ਼ੀ ਮੁਹਿੰਮ ਚਲਾਈ ਗਈ। ਬੰਬ ਦੀ ਧਮਕੀ ਕਾਰਨ ਅਦਾਲਤੀ ਕਾਰਵਾਈ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੀ ਗਈ। ਸਾਰੇ ਜੱਜਾਂ, ਵਕੀਲਾਂ, ਸਟਾਫ਼ ਅਤੇ ਆਮ ਲੋਕਾਂ ਨੂੰ ਤੁਰੰਤ ਇਮਾਰਤਾਂ ਤੋਂ ਬਾਹਰ ਕੱਢ ਦਿੱਤਾ ਗਿਆ। ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਕਰਮਚਾਰੀਆਂ ਨੇ ਪੂਰੇ ਕੰਪਲੈਕਸ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਪਟਿਆਲਾ ਹਾਊਸ ਅਦਾਲਤ ਵਿਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿੱਥੇ ਬੰਬ ਨਿਰੋਧਕ ਦਸਤੇ ਨੇ ਪੂਰੀ ਤਲਾਸ਼ੀ ਲਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ