ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 18 ਨਵੰਬਰ (ਸੰਦੀਪ ਕੁਮਾਰ ਮਾਹਨਾ) - ਆਪ ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਤਰਨਤਾਰਨ ਦੀ ਅਦਾਲਤ ਵਲੋਂ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਵਿਧਾਇਕ ਲਾਲਪੁਰਾ ਨੇ ਹੇਠਲੀ ਅਦਾਲਤ ਦੇ ਇਸ ਫ਼ੈਸਲੇ ’ਤੇ ਰੋਕ ਲਗਾਉਣ ਸੰਬੰਧੀ ਹਾਈ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅਪੀਲ ਨੂੰ ਇਹ ਕਹਿੰਦਿਆਂ ਖ਼ਾਰਜ ਕਰ ਦਿੱਤਾ ਕਿ ਸੁਣਵਾਈ ਸਿਰਫ਼ ਸਜ਼ਾ ਵਿਰੁੱਧ ਅਪੀਲ 'ਤੇ ਹੀ ਹੋਵੇਗੀ।
;
;
;
;
;
;
;
;
;