ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੈਰ ਸਪਾਟਾ ਮੰਤਰੀ ਸੋਂਦ ਅਤੇ ਵਿਭਾਗ ਦੇ ਡਾਇਰੈਕਟਰ ਤੋਂ ਮੰਗਿਆ ਸਪੱਸ਼ਟੀਕਰਨ
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਣਪ੍ਰੀਤ ਸਿੰਘ ਸੋਂਦ ਤੇ ਇਸ ਵਿਭਾਗ ਦੇ ਡਾਇਰੈਕਟਰ ਪਾਸੋਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਯਾਦਾ ਵਿਰੁੱਧ ਪੇਸ਼ਕਾਰੀ ਕਰਨ ਲਈ ਸਪੱਸ਼ਟੀਕਰਨ ਮੰਗਿਆ ਗਿਆ ਹੈ ।
ਅਕਾਲ ਤਖਤ ਸਕੱਤਰੇਤ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਮੰਤਰੀ ਸ. ਸੋਂਦ ਨੂੰ ਆਪਣਾ ਸਪੱਸ਼ਟੀਕਰਨ ਇਕ ਹਫ਼ਤੇ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪਹੁੰਚ ਕੇ ਦੇਣ ਲਈ ਆਖਿਆ ਗਿਆ ਹੈ ਜਦਕਿ ਵਿਭਾਗ ਦੇ ਡਾਇਰੈਕਟਰ ਲਿਖਤੀ ਰੂਪ ਵਿਚ ਸਪਸ਼ਟੀਕਰਨ ਭੇਜਣਗੇ।
;
;
;
;
;
;
;
;
;