ਛੇਹਰਟਾ 'ਚ ਦਿਨ ਦਿਹਾੜੇ ਗੋਲੀ ਮਾਰ ਕੇ ਇਕ ਵਿਅਕਤੀ ਦੀ ਹੱਤਿਆ
ਛੇਹਰਟਾ,18 ਨਵੰਬਰ (ਪੱਤਰ ਪ੍ਰੇਰਕ) - ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਦੇ ਇਲਾਕਾ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਨਜ਼ਦੀਕ ਸੰਨ੍ਹ ਸਾਹਿਬ ਰੋਡ 'ਤੇ ਅੱਜ ਦਿਨ ਦਿਹਾੜੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਵਿਅਕਤੀ ਦੇ ਗੋਲੀ ਮਾਰ ਕੇ ਦੀ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਉਮਰ ਕਰੀਬ 40 ਸਾਲ ਵਾਸੀ ਪਾਰਸ ਐਵੀਨਿਊ ਸੰਨ੍ਹ ਸਾਹਿਬ ਰੋਡ ਛੇਹਰਟਾ ਜੋ ਕਿ ਇਕ ਪ੍ਰਾਈਵੇਟ ਸਕੂਲ ਵਿਚ ਆਪਣੇ ਬੱਚਿਆਂ ਨੂੰ ਪੜ੍ਹਨ ਵਾਸਤੇ ਸਕੂਲ ਛੱਡ ਕੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਜਦੋਂ ਉਹ ਸੰਨ੍ਹ ਸਾਹਿਬ ਰੋਡ ਗੁਰਦੁਆਰਾ ਛੇਹਰਟਾ ਸਾਹਿਬ ਦੇ ਨਜ਼ਦੀਕ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੇ 2 ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਨੇ ਉਸ ਦੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰਾਂ ਵਲੋਂ ਚਲਾਈ ਗੋਲੀ ਮ੍ਰਿਤਕ ਵਰਿੰਦਰ ਸਿੰਘ ਦੀ ਧੌਣ ਵਿਚ ਲੱਗਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਮਲਾਵਾਰ ਮੌਕੇ ਵਾਰਦਾਤ ਤੋਂ ਫਰਾਰ ਹੋ ਗਏ। ਗੰਭੀਰ ਜ਼ਖ਼ਮੀ ਵਰਿੰਦਰ ਸਿੰਘ ਨੂੰ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਮ੍ਰਿਤਕ ਦੀ ਪਤਨੀ ਮਨਿੰਦਰ ਕੌਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੇਰੇ ਪਤੀ ਦੀ ਹੱਤਿਆ ਪੁਰਾਣੀ ਰੰਜਿਸ਼ ਤਹਿਤ ਸਾਡੇ ਇਕ ਰਿਸ਼ਤੇਦਾਰ ਵਲੋਂ ਕਰਵਾਈ ਗਈ ਹੈ। ਉਸ 'ਤੇ ਪਹਿਲਾਂ ਵੀ ਪੁਲਿਸ ਥਾਣਾ ਛੇਹਰਟਾ ਵਿਖੇ ਇਕ ਮਾਮਲਾ ਦਰਜ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਏ.ਸੀ.ਪੀ. ਸ਼ਿਵਦਰਸ਼ਨ ਸਿੰਘ ਸੰਧੂ ਤੇ ਹਰਮਿੰਦਰ ਸਿੰਘ ਸੰਧੂ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;
;
;