JALANDHAR WEATHER

ਆਪ ਆਗੂ ਹਰਮੀਤ ਸਿੰਘ ਸੰਧੂ ਵਲੋਂ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਲੈ ਕੇ ਦਿੱਤੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਸੰਧੂ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਗੁਰੂ ਦੀ ਗੋਲਕ ਵਿਚੋਂ ਪੈਸੇ ਵੰਡਣ ਦੇ ਬੇਬੁਨਿਆਦ ਦੋਸ਼ਾਂ ਦਾ ਖੰਡਨ ਕਰਦਿਆਂ ਆਖਿਆ ਕਿ ਇਹ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਘਿਨੌਣੀ ਹਰਕਤ ਹੈ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ, ਜਿਸ ਦਾ ਪ੍ਰਬੰਧ ਪਾਰਦਰਸ਼ੀ ਤਰੀਕੇ ਨਾਲ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਸਿਆਸੀ ਅਕਾਵਾਂ ਨੂੰ ਖ਼ੁਸ਼ ਕਰਨ ਲਈ ਸਿੱਖਾਂ ਦੀ ਨੁਮਾਇੰਦਾ ਸੰਸਥਾ ਪ੍ਰਤੀ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਭਰਮਾਉਣ ਦਾ ਯਤਨ ਕਰਦੇ ਹਨ, ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਦੀਆਂ ਗੋਲਕਾਂ ਵਿਚੋਂ ਨਿਯਮਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਅਤੇ ਕੁਦਰਤੀ ਆਫ਼ਤਾਂ ਸਮੇਂ ਮੋਹਰੀ ਹੋ ਕੇ ਸੇਵਾਵਾਂ ਕਰਨਾ ਵੀ ਆਪਣਾ ਫ਼ਰਜ਼ ਸਮਝਦੀ ਹੈ। ਹਾਲ ਹੀ ਵਿਚ ਹੜ੍ਹਾਂ ਦੌਰਾਨ ਕਾਰਜ ਵੀ ਸ਼੍ਰੋਮਣੀ ਕਮੇਟੀ ਵਲੋਂ ਹੀ ਕੀਤੇ ਗਏ। ਜਿਥੇ ਪੀੜਤ ਲੋਕਾਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕੀਤੀਆਂ ਗਈਆਂ, ਉਥੇ ਹੀ ਬੰਨ੍ਹ ਮਜ਼ਬੂਤ ਕਰਨ ਲਈ ਡੀਜ਼ਲ ਅਤੇ ਕਣਕਾਂ ਦੀ ਬਿਜਾਈ ਲਈ ਉੱਤਮ ਕਿਸਮ ਦੇ ਬੀਜ ਵੀ ਇਨ੍ਹਾਂ ਗੁਰੂ ਦੀਆਂ ਗੋਲਕਾਂ ਵਿਚੋਂ ਹੀ ਦਿੱਤੇ ਗਏ। ਜਦੋਂ ਇਹ ਕਾਰਜ ਕੀਤੇ ਜਾ ਰਹੇ ਸਨ ਤਾਂ ਉਦੋਂ ਇਹ ਕਿਥੇ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ