ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਹੋਈ ਮੌਤ
ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਸਿਹਤ ਵਿਗੜਣ ਉਪਰੰਤ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੈਲਜਾ ਨੇ ਦੱਸਿਆ ਕਿ ਪਰਮਜੀਤ ਪੁੱਤਰ ਚਰਨ ਰਾਮ ਜਿਸ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਅੱਜ ਸਵੇਰੇ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਉਕਤ ਹਵਾਲਾਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸੰਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
;
;
;
;
;
;
;
;