JALANDHAR WEATHER

ਅਣਪਛਾਤਿਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ , ਗੰਭੀਰ ਜ਼ਖ਼ਮੀ

ਨਿੱਕੇ ਘੁੰਮਣ, 18 ਨਵੰਬਰ (ਸਤਬੀਰ ਸਿੰਘ ਘੁੰਮਣ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਘੁੰਮਣ ਕਲਾਂ ਥਾਣਾ ਕੁੰਜਰ ਦੇ ਇਕ ਨੌਜਵਾਨ ਨੂੰ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਸੂਤਰਾਂ ਅਨੁਸਾਰ ਪਹਿਲਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਇਸ ਹਮਲੇ ਵਿਚ ਗੰਭੀਰ ਜ਼ਖ਼ਮੀ ਹੋਇਆ ਹੈ , ਜਿਸ ਨੂੰ ਪਰਿਵਾਰਕ ਮੈਂਬਰ ਇਲਾਜ ਲਈ ਹਸਪਤਾਲ ਲੈ ਕੇ ਗਏ ਹਨ। ਮੌਕੇ 'ਤੇ ਪੁੱਜੇ ਐਸ.ਐਚ.ਓ. ਗੁਰਦੀਸ਼ ਸਿੰਘ ਨੇ ਦੱਸਿਆ ਕਿ ਪਹਿਲਜੀਤ ਸਿੰਘ ਆਪਣੇ ਡੇਰੇ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਉਸ 'ਤੇ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ। ਦੱਸਣ ਯੋਗ ਹੈ ਕਿ ਪਹਿਲਜੀਤ ਸਿੰਘ ਮਰਹੂਮ ਅਕਾਲੀ ਆਗੂ ਜਥੇਦਾਰ ਹਰਬੰਸ ਸਿੰਘ ਘੁੰਮਣ ਦਾ ਪੋਤਰਾ ਅਤੇ ਭਾਈ ਜਸਬੀਰ ਸਿੰਘ ਘੁੰਮਣ ਜਨਰਲ ਸਕੱਤਰ ਅਕਾਲੀ ਦਲ ਪੁਨਰ ਸੁਰਜੀਤ ਦਾ ਭਤੀਜਾ ਹੈ। ਉਨ੍ਹਾਂ ਦੱਸਿਆ ਕਿ ਇਹ ਵੱਡੀ ਵਾਰਦਾਤ ਥਾਣਾ ਘੁੰਮਣ ਕਲਾਂ ਤੋਂ ਮਹਿਜ ਕੁਝ ਮੀਟਰ ਦੀ ਦੂਰੀ 'ਤੇ ਵਾਪਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ