ਅੱਜ ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਦੇ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ
ਅਮਰਾਵਤੀ, 18 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਸਵੇਰੇ 10 ਵਜੇ ਆਂਧਰਾ ਪ੍ਰਦੇਸ਼ ਦੇ ਪੁੱਟਪਾਰਥੀ ਵਿਚ ਸੱਤਿਆ ਸਾਈਂ ਬਾਬਾ ਮੰਦਰ ਅਤੇ ਮਹਾਸਮਾਧੀ ਪਹੁੰਚੇ। ਉਨ੍ਹਾਂ ਨੇ ਪ੍ਰਾਰਥਨਾ ਕੀਤੀ ਅਤੇ ਸੱਤਿਆ ਸਾਈਂ ਬਾਬਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰੇ ਦੌਰਾਨ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਵੀ ਉਨ੍ਹਾਂ ਨਾਲ ਮੌਜੂਦ ਸਨ। ਥੋੜ੍ਹੀ ਦੇਰ ਬਾਅਦ ਪ੍ਰਧਾਨ ਮੰਤਰੀ ਸੱਤਿਆ ਸਾਈਂ ਬਾਬਾ ਦੇ ਸ਼ਤਾਬਦੀ ਸਮਾਰੋਹ ਵਿਚ ਸ਼ਾਮਿਲ ਹੋਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਇਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟਾਂ ਦਾ ਇਕ ਸੈੱਟ ਜਾਰੀ ਕਰਨਗੇ। ਉਹ ਇਸ ਦੌਰਾਨ ਇਕੱਠ ਨੂੰ ਵੀ ਸੰਬੋਧਨ ਕਰਨਗੇ।
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਕੋਇੰਬਟੂਰ, ਤਾਮਿਲਨਾਡੂ ਜਾਣਗੇ। ਦੁਪਹਿਰ ਲਗਭਗ 1:30 ਵਜੇ ਉਹ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 21ਵੀਂ ਕਿਸ਼ਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਇਥੇ ਵੀ ਇਕੱਠ ਨੂੰ ਸੰਬੋਧਨ ਕਰਨਗੇ।
;
;
;
;
;
;
;
;
;