ਖਰੜ ਬਾਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਖਰੜ, 19 ਨਵੰਬਰ (ਗੁਰਮੁਖ ਸਿੰਘ ਮਾਨ) - ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮੋਹਾਲੀ ਦੀ ਘੜੂਆਂ ਸਰਕਲ ਦੇ 36 ਪਿੰਡਾਂ ਨੂੰ ਮੁੜ ਤੋਂ ਜ਼ਿਲ੍ਹਾ ਰੋਪੜ ਵਿਚ ਸ਼ਾਮਿਲ ਕਰਨ ਲਈ ਕਥਿਤ ਤੌਰ ’ਤੇ ਸੂਚਨਾ ਮਿਲਣ ’ਤੇ ਖਰੜ ਬਾਰ ਐਸੋਸੀਏਸ਼ਨ ਵਲੋਂ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਵਿਚ ਅੱਜ ਐਸ.ਡੀ.ਐਮ. ਦਫ਼ਤਰ ਖਰੜ ਵਿਖੇ ਪੱਕਾ ਮੋਰਚਾ ਲਾਉਂਦੇ ਹੋਏ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਧਰਨੇ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਸਰਕਾਰ ਦੇ ਇਸ ਫ਼ੈਸਲੇ ਦੀ ਨਿੰਦਾ ਕੀਤੀ ਜਾ ਰਹੀ ਹੈ।
;
;
;
;
;
;
;
;