JALANDHAR WEATHER

ਸੱਤਿਆ ਸਾਈਂ ਬਾਬਾ ਦਾ ਸ਼ਤਾਬਦੀ ਸਾਲ ਇਕ ਬ੍ਰਹਮ ਵਰਦਾਨ ਹੈ- ਪ੍ਰਧਾਨ ਮੰਤਰੀ ਮੋਦੀ

ਆਂਧਰਾ ਪ੍ਰਦੇਸ਼, 19 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿਚ ਸੱਤਿਆ ਸਾਈਂ ਬਾਬਾ ਦੇ ਸ਼ਤਾਬਦੀ ਸਮਾਰੋਹ ਵਿਚ ਸ਼ਾਮਿਲ ਹੋਏ। ਇਸ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਸਾਲ ਸਿਰਫ਼ ਸਾਡੀ ਪੀੜ੍ਹੀ ਲਈ ਇਕ ਜਸ਼ਨ ਨਹੀਂ ਹੈ, ਸਗੋਂ ਇਕ ਬ੍ਰਹਮ ਵਰਦਾਨ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਉਹ ਹੁਣ ਸਰੀਰਕ ਤੌਰ 'ਤੇ ਸਾਡੇ ਵਿਚਕਾਰ ਮੌਜੂਦ ਨਹੀਂ ਹਨ, ਪਰ ਉਨ੍ਹਾਂ ਦੀਆਂ ਸਿੱਖਿਆਵਾਂ, ਉਨ੍ਹਾਂ ਦਾ ਪਿਆਰ ਅਤੇ ਸੇਵਾ ਦੀ ਭਾਵਨਾ ਲੱਖਾਂ ਲੋਕਾਂ ਦਾ ਮਾਰਗਦਰਸ਼ਨ ਕਰਦੀ ਰਹਿੰਦੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪ੍ਰਭਾਵ ਲੋਕਾਂ ਵਿਚ ਦਿਖਾਈ ਦਿੰਦਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ੍ਰੀ ਸੱਤਿਆ ਸਾਈਂ ਬਾਬਾ ਦਾ ਸੰਦੇਸ਼ ਸਿਰਫ਼ ਕਿਤਾਬਾਂ, ਪ੍ਰਵਚਨਾਂ ਅਤੇ ਆਸ਼ਰਮਾਂ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪ੍ਰਭਾਵ ਲੋਕਾਂ ਵਿਚ ਦਿਖਾਈ ਦਿੰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਭਾਰਤ ਦੇ ਸ਼ਹਿਰਾਂ ਤੋਂ ਲੈ ਕੇ ਛੋਟੇ ਪਿੰਡਾਂ ਤੱਕ, ਸਕੂਲਾਂ ਤੋਂ ਲੈ ਕੇ ਆਦਿਵਾਸੀ ਬਸਤੀਆਂ ਤੱਕ, ਸੱਭਿਆਚਾਰ, ਸਿੱਖਿਆ ਅਤੇ ਡਾਕਟਰੀ ਸੇਵਾਵਾਂ ਦਾ ਇਕ ਅਦਭੁਤ ਪ੍ਰਵਾਹ ਦਿਖਾਈ ਦਿੰਦਾ ਹੈ। ਬਾਬਾ ਦੇ ਲੱਖਾਂ ਪੈਰੋਕਾਰ ਬਿਨਾਂ ਕਿਸੇ ਸਵਾਰਥ ਦੇ ਇਸ ਕੰਮ ਵਿਚ ਲੱਗੇ ਹੋਏ ਹਨ। ਮਨੁੱਖਤਾ ਦੀ ਸੇਵਾ ਮਾਧਵ ਦੀ ਸੇਵਾ ਹੈ, ਇਹ ਬਾਬਾ ਦੇ ਪੈਰੋਕਾਰਾਂ ਦਾ ਸਭ ਤੋਂ ਵੱਡਾ ਆਦਰਸ਼ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਾਗਮ ਵਿਚ 100 ਰੁਪਏ ਦਾ ਯਾਦਗਾਰੀ ਸਿੱਕਾ ਅਤੇ ਇਕ ਡਾਕ ਟਿਕਟ ਵੀ ਜਾਰੀ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸੱਤਿਆ ਸਾਈਂ ਬਾਬਾ ਦੇ ਮੰਦਰ ਅਤੇ ਮਹਾਸਮਾਧੀ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਅਤੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਵੀ ਉਨ੍ਹਾਂ ਨਾਲ ਮੌਜੂਦ ਸਨ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਤਾਮਿਲਨਾਡੂ ਦੇ ਕੋਇੰਬਟੂਰ ਜਾਣਗੇ। ਦੁਪਹਿਰ ਲਗਭਗ 1:30 ਵਜੇ ਉਹ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਦਾ ਉਦਘਾਟਨ ਕਰਨਗੇ। ਉਹ ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 21ਵੀਂ ਕਿਸ਼ਤ ਵੀ ਜਾਰੀ ਕਰਨਗੇ। ਪ੍ਰਧਾਨ ਮੰਤਰੀ ਇਥੇ ਵੀ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ