ਸ਼ਤਾਬਦੀ ਨੂੰ ਲੈ ਕੇ ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪਹੁੰਚਿਆ
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਜੇ. ਐਸ. ਨਿੱਕੂਵਾਲ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਸ਼ਖਸੀਅਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਕਸ਼ਮੀਰੀ ਪੰਡਤਾਂ ਦੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਹਿੰਦੂ ਧਰਮ ਨੂੰ ਬਚਾਉਣ ਲਈ ਕੀਤੀ ਗਈ ਪੁਕਾਰ ਨੂੰ ਯਾਦ ਕਰਵਾ ਰਿਹਾ ਸੀ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰੋ। ਇਸ ਮੌਕੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਭੁਪਿੰਦਰ ਸਿੰਘ ਬੀਕਾਪੁਰ,ਗਗਨਦੀਪ ਸਿੰਘ ਬੀਕਾਪੁਰ ,ਇੰਜੀਨੀਅਰ ਬਲਜਿੰਦਰ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
;
;
;
;
;
;
;
;